Arise, awake and organize to strive for the establishment of a classless, castles and gender discrimination free secular society.

Saturday, 28 August 2021

ਘਰੌਂਡਾ ਚ ਕਿਸਾਨਾਂ ਤੇ ਕੀਤੇ ਲਾਠੀਚਾਰਜ ਦੀ ਨਿਖੇਧੀ


ਜਲੰਧਰ, 28 ਅਗਸਤ - ਘਰੌਂਡਾ (ਕਰਨਾਲ) ਵਿਖੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਦਾ ਸ਼ਾਂਤੀਪੂਰਨ ਵਿਰੋਧ ਕਰ ਰਹੇ ਕਿਸਾਨਾਂ 'ਤੇ ਪੁਲੀਸ ਵੱਲੋਂ ਕੀਤੇ ਗਏ ਕੀਤੇ ਗਏ ਵਹਿਸ਼ੀਆਨਾ ਲਾਠੀਚਾਰਜ ਦੀ ਭਾਰਤੀ ਇਨਕਲਾਬੀ ਮਾਰਕਸਵਾਦੀ ਪਾਰਟੀ (ਆਰਐਮਪੀਆਈ) ਪੁਰਜ਼ੋਰ ਨਿਖੇਧੀ ਕਰਦੀ ਹੈ। ਅੱਜ ਇੱਥੋਂ ਜਾਰੀ ਇੱਕ ਸਾਂਝੇ ਬਿਆਨ ਰਾਹੀਂ ਪਾਰਟੀ ਦੇ ਜਨਰਲ ਸਕੱਤਰ ਸਾਥੀ ਮੰਗਤ ਰਾਮ ਪਾਸਲਾ ਅਤੇ ਹਰਿਆਣਾ ਰਾਜ ਕਮੇਟੀ ਦੇ ਸਕੱਤਰ ਸਾਥੀ ਤੇਜਿੰਦਰ ਸਿੰਘ ਥਿੰਦ ਨੇ ਕਿਹਾ ਕਿ ਕਿਸਾਨਾਂ ਦੇ ਪੁਰਅਮਨ ਘੋਲ ਨੂੰ ਜਾਬਰ ਹਥਕੰਡਿਆਂ ਰਾਹੀਂ ਦਬਾਉਣ ਦੀ ਹਿਟਲਰੀ ਪਹੁੰਚ ਦੀ ਭਾਜਪਾ ਅਤੇ ਮੋਦੀ ਤੇ ਹਰਿਆਣਾ ਸਰਕਾਰ ਨੂੰ ਭਾਰੀ ਕੀਮਤ ਅਦਾ ਕਰਨੀ ਪਵੇਗੀ। ਇਸ ਲਾਠੀਚਾਰਜ਼ ਨਾਲ ਕਿਸਾਨਂ ਦੇ ਮਨਾ ਚ ਹੋਰ ਰੋਹ ਪੈਦਾ ਹੋਵੇਗਾ।

No comments:

Post a Comment